2023 ਬੈਚ ਦੇ ਆਈ.ਏ.ਐਸ ਅਧਿਕਾਰੀ ਕ੍ਰਿਤਿਕਾ ਗੋਇਲ ਨੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

BALACHAUR

ਨਾਗਰਿਕ ਸੇਵਾਵਾਂ, ਸਿੱਖਿਆ, ਸਿਹਤ ਖੇਤਰ, ਨਸ਼ਿਆਂ ਤੋਂ ਲੋਕਾਂ ਨੂੰ ਸੁਚੇਤ ਕਰਨਾ ਅਤੇ ਭਲਾਈ ਸਕੀਮਾਂ ਦਾ ਲਾਭ ਜਮੀਨੀ ਪੱਧਰ ਤੱਕ ਪਹੁੰਚਾਉਣਾ ਹੋਵੇਗੀ ਮੁੱਖ ਤਰਜੀਹ

ਬਲਾਚੌਰ, 29 ਜੁਲਾਈ : ਭਾਰਤੀ ਪ੍ਰਸ਼ਾਸ਼ਨਿਕ ਸੇਵਾਵਾਂ ਦੇ 2023 ਬੈਚ ਦੇ ਅਧਿਕਾਰੀ ਕ੍ਰਿਤਿਕਾ ਗੋਇਲ ਨੇ ਅੱਜ ਇੱਥੇ ਬਤੌਰ ਸਬ-ਡਵੀਜਨਲ ਮੈਜਿਸਟਰੇਟ ਵਜੋਂ ਅਹੁਦਾ ਸੰਭਾਲਦਿਆਂ ਕਿਹਾ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਹੋਰ ਵੀ ਸੁਚੱਜੇ ਢੰਗ ਨਾਲ ਪ੍ਰਦਾਨ ਕਰਵਾਉਣਾ, ਭਲਾਈ ਸਕੀਮਾਂ ਦਾ ਲਾਭ ਜਮੀਨੀ ਪੱਧਰ ਤੱਕ ਪਹੁੰਚਾਉਣਾ ਅਤੇ ਹੋਰ ਵੀ ਬਿਹਤਰ ਢੰਗ ਨਾਲ ਪ੍ਰਸ਼ਾਸ਼ਨਿਕ ਕੰਮ ਕਰਨਾ ਉਨ੍ਹਾਂ ਦੀ ਤਰਜੀਹ ਰਹੇਗੀ।

ਐਸ.ਡੀ.ਐਮ ਕ੍ਰਿਤਿਕਾ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਵੀ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਉਪਰਾਲੇ ਕੀਤੇ ਜਾਣਗੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਵੱਲ ਵੀ ਵਿਸ਼ੇਸ਼ ਧਿਆਨ ਦੇ ਕੇ ਲੋਕਾਂ ਨੂੰ ਲੌੜੀਦੀਂਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਪੰਜਾਬ ਦੇ ਸੰਗਰੂਰ ਜਿਲ੍ਹੇ ਨਾਲ ਸਬੰਧਤ ਆਈ.ਏ.ਐਸ. ਕ੍ਰਿਤਿਕਾ ਗੋਇਲ ਐਸ.ਡੀ.ਐਮ. ਵਜੋਂ ਚਾਰਜ ਲੈਣ ਤੋਂ ਪਹਿਲਾਂ ਲੁਧਿਆਣਾ ਵਿਖੇ ਬਤੌਰ ਸਹਾਇਕ ਕਮਿਸ਼ਨਰ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਨਤਕ ਮਸਲਿਆਂ ਦਾ ਸਮਾਂਬੱਧ ਨਿਪਟਾਰਾ ਅਤੇ ਲੋਕਾਂ ਦੇ ਰੋਜ਼ਮਰਾ ਦੇ ਕੰਮਾਂ ਨੂੰ ਘੱਟੋਂ-ਘੱਟ ਸਮੇਂ ਵਿੱਚ ਕਰਵਾਉਣ ਲਈ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ ਆਈ.ਏ.ਐਸ. ਕ੍ਰਿਤਿਕਾ ਗੋਇਲ ਦੇ ਪਤੀ ਆਯੂਸ਼ ਗੋਇਲ ਵੀ 2023 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਅਤੇ ਅਹੁਦਾ ਸੰਭਾਲਣ ਸਮੇਂ ਉਹ ਵੀ ਮੌਜੂਦ ਰਹੇ । ਐਸ.ਡੀ.ਐਮ ਗੋਇਲ ਦੇ ਪਿਤਾ ਸੇਵਾਮੁਕਤ ਜੱਜ ਅਤੇ ਮਾਤਾ ਸੇਵਾਮੁਕਤ ਅਧਿਆਪਕ ਹਨ ਜਦਕਿ ਉਨ੍ਹਾਂ ਦੇ ਭਰਾ ਆਈ.ਪੀ.ਐਸ ਅਧਿਕਾਰੀ ਹਨ।

ਆਈ.ਏ.ਐਸ ਅਧਿਕਾਰੀ-2023 ਬੈਚ ਕ੍ਰਿਤਿਕਾ ਗੋਇਲ ਆਪਣੇ ਪਤੀ ਆਯੂਸ਼ ਗੋਇਲ ਦੀ ਮੌਜੂਦਗੀ ਵਿੱਚ ਐਸ.ਡੀ.ਐਮ. ਬਲਾਚੌਰ ਵਜੋਂ ਅਹੁਦਾ ਸੰਭਾਲਦੇ ਹੋਏ ।

Tags :

Recent Posts

Leave a Reply

Your email address will not be published. Required fields are marked *

editors picks

Top Reviews